ਨਵੀਂ ਰਾਜਨੀਤਕ ਪਾਰਟੀ ਨਹੀਂ ਬਣਾਵਾਂਗੇ, ਚੰਗੀ ਸਰਕਾਰ ਦੀ ਚੋਣ ਲਈ ਸਹਾਇਤਾ ਕਰਾਂਗੇ: ਨਵਜੋਤ ਸਿੱਧੂ
ਪੂਰੀ ਖਬਰ/ਲਿਖਤ ਪੜ੍ਹੋ: @ http://bit.ly/2ctkVct
ਸਾਬਕਾ ਭਾਜਪਾ ਸੰਸਦ ਮੈਂਬਰ ਨਵਜੋਤ ਸਿੱਧੂ ਨੇ ਅੱਜ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਹ ਨਵੀਂ ਪਾਰਟੀ ਨਹੀਂ ਬਣਾਉਣਗੇ। ਬਿਆਨ ਵਿਚ ਕਿਹਾ ਗਿਆ, “ਅਸੀਂ ਚੋਣਾਂ ‘ਚ ਕਿਸੇ ਵੀ ਅਜਿਹੇ ਰਾਜਨੀਤਕ ਦਲ ਨਾਲ ਗਠਜੋੜ ਕਰਨ ਨੂੰ ਤਿਆਰ ਹਾਂ ਜਿਸ ਵਿਚ ਪੰਜਾਬ ਦੀ ਭਲਾਈ ਹੋਵੇ, ਆਵਾਜ਼-ਏ-ਪੰਜਾਬ ਨੂੰ ਫਰੰਟ ਹੀ ਰਹਿਣ ਦਿੱਤਾ ਜਾਏਗਾ, ਅਸੀਂ ਚੰਗੀ ਸਰਕਾਰ ਦੀ ਚੋਣ ਲਈ ਸਹਾਇਤਾ ਕਰਾਂਗੇ। ਅਸੀਂ ਲੋਕਾਂ ਨੂੰ ਸਪੱਸ਼ਟ ਕਰਾਂਗੇ ਕਿ ਉਹ ਪੰਜਾਬ ਦੇ ਹਿੱਤ ਲਈ ਵੋਟ ਪਾਉਣ। ਅਸੀਂ ਸਰਕਾਰ ਵਿਰੋਧੀ ਵੋਟ ਨੂੰ ਨਹੀਂ ਤੋੜਾਂਗੇ ਕਿਉਂਕਿ ਇਸ ਦਾ ਅਸਿੱਧੇ ਤੌਰ ‘ਤੇ ਫਾਇਦਾ ਬਾਦਲ ਤੇ ਕੈਪਟਨ ਨੂੰ ਮਿਲੇਗਾ।”
ਪੂਰੀ ਖਬਰ/ਲਿਖਤ ਪੜ੍ਹੋ: @ http://www.sikhsiyasat.info/2016/09/uncertainty-clouds-awaaz-e-punjab-navjot-sidhu-says-no-new-party-to-be-formed-for-punjab-polls-2017/











